ਧੁੰਦ ਦੇ ਕਾਰਣ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਸ੍ਰੀ ਮੁਕਤਸਰ ਸਾਹਿਬ ਵਿਖੇ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਤੋ ਬਚਾਅ ਹੋ ਗਿਆ ਪਰ ਪੁਲਿਸ ਮੁਲਾਜ਼ਮਾ ਦੇ ਸੱਟਾਂ ਲੱਗੀਆ ਅਤੇ ਬੱਸ ਪੂਰੀ ਤਰਾ ਦੇ ਨਾਲ ਨੁਕਸਾਨੀ ਗਈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ਼੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜੇ ਟਰੱਕ ਵਿੱਚ ਜਾ ਵੱਜੀ।

ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ ਤੇ ਉਥੇ ਹੀ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ। ਬੱਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ ਜੋ ਡਿਊਟੀ ਜਾ ਰਹੇ ਸਨ ਇਸ ਦੌਰਾਨ ਇੱਕ ਮੁਲਾਜ਼ਮ ਦੀ ਬਾਂਹ ਟੁੱਟ ਗਈ ਅਤੇ ਤਿੰਨ ਮੁਲਾਜ਼ਮਾਂ ਦੀਆਂ ਪਸਲੀਆਂ ਤੇ ਸੱਟਾਂ ਹਨ ਜਿੰਨਾ ਵਿੱਚੋਂ ਟੋਟਲ 11 ਮੁਲਾਜ਼ਮਾ ਦੇ ਸੱਟਾਂ ਵੱਜੀਆਂ ਹਨ।

Tags :