ਪੰਜਾਬ ਦੇ ਸੁਨਾਮ ਨੇੜੇ ਪਿੰਡ ਛਾਜਲੀ ਦਾ 25 ਸਾਲਾ ਜਵਾਨ ਪਰਮਿੰਦਰ ਸਿੰਘ ਦੇਸ਼ ਦੀ ਸੇਵਾ ਕਰਦਿਆਂ ਕਾਰਗਿਲ ਵਿੱਚ ਸ਼ਹੀਦੀ ਪਾ ਗਿਆ। ਜਾਣਕਾਰੀ ਅਨੁਸਾਰ, ਸ਼ਹੀਦ ਪਰਮਿੰਦਰ ਦਾ ਪਿਛਲੇ ਸਾਲ 2 ਅਕਤੂਬਰ ਨੂੰ ਵਿਆਹ ਹੋਇਆ ਸੀ। ਪਿੰਡ ਵਾਸੀਆ ਨੇ ਦੱਸਿਆ ਕਿ ਪੁੱਤਰ ਪਰਮਿੰਦਰ ਸਿੰਘ ਪੰਜਾਬ ਦੀ ਸਿੱਖ ਰੈਜੀਮੈਂਟ 31 ਕਾਰਗਿਲ ਵਿੱਚ ਦੇਸ਼ ਦੀ ਸੇਵਾ ਕਰ ਰਿਹਾ ਸੀ, ਜਿੱਥੇ ਉਹ ਸ਼ਹੀਦ ਹੋ ਗਿਆ।
ਉਨ੍ਹਾਂ ਦੱਸਿਆ ਕਿ ਸ਼ਹੀਦ ਪਰਮਿੰਦਰ ਸਿੰਘ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਫੌਜ ਵਿੱਚ ਨੌਕਰੀ ਕਰਦਾ ਹੈ ਅਤੇ ਉਸ ਦੇ ਪਿਤਾ ਗੁਰਜੀਤ ਸਿੰਘ ਫੌਜ ਵਿੱਚੋਂ ਸੇਵਾਮੁਕਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ 7 ਸਾਲਾਂ ਤੋਂ ਫੌਜ ਵਿੱਚ ਸੇਵਾ ਨਿਭਾ ਰਿਹਾ ਸੀ। ਸ਼ਹੀਦ ਪਰਮਿੰਦਰ ਸਿੰਘ ਦਾ ਪਿੰਡ ਛਾਜਲੀ ਵਿੱਚ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਹਜ਼ਾਰਾਂ ਪਿੰਡ ਵਾਸੀਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਵਿਦਾਈ ਦਿੱਤੀ। ਸਰਕਾਰ ਨੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ।
