ਪੰਜਾਬ ਵਿੱਚ ਪੈ ਸਕਦਾ ਹੈ ਮੀਂਹ, IMD ਨੇ ਜਾਰੀ ਕੀਤੀ ਐਡਵਾਇਜ਼ਰੀ

ਪੰਜਾਬ ਵਿਚ ਇਕ ਵਾਰ ਫਿਰ ਤੋਂ ਠੰਡ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 28, 29 ਤੇ 30 ਮਾਰਚ ਨੂੰ ਭਾਰੀ ਮੀਂਹ ਪੈ ਸਕਦਾ ਹੈ।

ਮੀਂਹ ਪੈਣ ਨਾਲ ਇਕ ਤਾਂ ਗਰਮੀ ਤੋਂ ਰਾਹਤ ਮਿਲੇਗੀ ਪਰ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਉਨ੍ਹਾਂ ਦੀਆਂ ਫਸਲਾਂ ਪਕ ਕੇ ਤਿਆਰ ਖੜ੍ਹੀਆਂ ਹਨ ਤੇ ਅਜਿਹੇ ਵਿਚ ਜੇਕਰ ਮੀਂਹ ਪਵੇਗਾ ਤਾਂ ਨੁਕਸਾਨ ਹੋ ਸਕਦਾ ਹੈ।  ਭਾਰੀ ਮੀਂਹ ਦੇ ਨਾਲ-ਨਾਲ ਇਨ੍ਹਾਂ ਸੂਬਿਆਂ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਤਿੰਨ ਦਿਨ ਮੌਸਮ ਖਰਾਬ ਰਹੇਗਾ।

Tags :