ਪੰਜਾਬ ਵਿੱਚ 7 ਦਿਨਾਂ ਤੱਕ ਮੀਂਹ ਦਾ ਅਲਰਟ

ਪੰਜਾਬ ਵਿੱਚ ਲਗਾਤਾਰ ਪੈ ਰਹੀ ਗਰਮੀ ਦੇ ਕਾਰਣ ਲੋਕਾਂ ਦੀ ਜਿਉਣਾ ਮੁਸ਼ਕਲ ਹੋ ਗਿਆ। ਪਰ ਹੁਣ ਲੋਕਾਂ ਨੂੰ ਗਰਮੀ ਤੋ ਥੋੜੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋ ਅਗਲੇ ਸੱਤ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਪੰਜਾਬ, ਹਰਿਆਣਾ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਤੇ ਬਿਜਲੀ ਚਮਕਣ ਦੇ ਨਾਲ-ਨਾਲ ਭਾਰੀ ਬਾਰਸ਼ ਦੀ ਸੰਭਾਵਨਾ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ 28 ਅਗਸਤ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿਣ ਵਾਲਾ ਹੈ। ਦੂਜੇ ਪਾਸੇ ਅੱਜ ਸੂਬੇ ਦੇ ਦੇਹਰਾਦੂਨ ਸਮੇਤ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Tags :