ਪੰਜਾਬੀ ਜਗਤ ਨੂੰ ਅੱਜ ਵੱਡਾ ਝਟਕਾ ਲੱਗਾ ਹੈ, ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਹੁਣ ਸਾਡੇ ਵਿੱਚ ਨਹੀਂ ਰਹੇ। ਅੱਜ ਸਵੇਰੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਹ 69 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਪਿੱਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ। ਅੱਜ ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮੋਤ ਤਾਂ ਬਾਅਦ ਪੂਰੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
100 ਤੋਂ ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ
ਦੱਸ ਦਇਏ ਕਿ ਉਨ੍ਹਾਂ ਨੇ 100 ਤੋਂ ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਉਹ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ। ਉਨ੍ਹਾਂ ਨੇ ਨਾ ਸਿਰਫ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਜਦਕਿ ਕਈ ਦਹਾਕਿਆਂ ਤੋਂ ਇੰਡਸਟਰੀ ਤੇ ਰਾਜ ਵੀ ਕੀਤਾ।

