ਵਿਦੇਸ਼ ਵਿੱਚ ਲਗਾਤਾਰ ਪੰਜਾਬੀ ਨੌਜਵਾਨਾ ਦੀਆ ਮੌਤਾਂ ਹੋ ਰਹੀਆ ਹਨ। ਅਜਿਹਾ ਹੀ ਇੱਕ ਚੰਗੇ ਭਵਿੱਖ ਦੀ ਭਾਲ ਲਈ ਅਮਰੀਕਾ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਮਾਚਾਰ ਤੋਂ ਬਾਅਦ ਪਰਿਵਾਰ ਅਤੇ ਪਿੰਡ ਚ ਸੋਗ ਦੀ ਲਹਿਰ ਦੌੜ ਰਹੀ ਹੈ।
ਦਮਨਜੋਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ 6 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ।
