ਪੰਜਾਬੀ ਗਾਇਕ ਜੱਸੀ ਗਿੱਲ ਨੂੰ ਸਦਮਾ, ਮਾਤਾ ਰਵਿੰਦਰ ਕੌਰ ਦਾ ਦਿਹਾਂਤ

ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ (ਜਸਦੀਪ ਸਿੰਘ) ਦੀ ਮਾਤਾ ਜੀ ਦਾ ਦਿਹਾਂਤ ਹੋ ਗਿਆ ਹੈ। ਮਾਤਾ ਰਵਿੰਦਰ ਕੌਰ (ਉਮਰ 65 ਸਾਲ) ਪਤਨੀ ਗੁਰਮਿੰਦਰ ਸਿੰਘ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਅਚਾਨਕ ਚਲਾਣ ਕਾਰਨ ਪਰਿਵਾਰ ਵਿੱਚ ਗਹਿਰਾ ਸੋਗ ਹੈ।

ਅੰਤਿਮ ਸੰਸਕਾਰ ਦੀ ਜਾਣਕਾਰੀ

ਜੱਸੀ ਗਿੱਲ ਦੇ ਚਾਚਾ ਯਾਦਵਿੰਦਰ ਸਿੰਘ ਜੰਡਾਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਤਾ ਰਵਿੰਦਰ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ ਵਿਖੇ ਕੀਤਾ ਜਾਵੇਗਾ।