ਤੁਸੀਂ ਆਪਣਾ ਵਾਅਦਾ ਪੂਰਾ ਕਰ ਦਿੱਤਾ, ਜਦੋ ਕੇਜਰੀਵਾਲ ਨੂੰ ਬੋਲਿਆ ਬੰਦਾ

ਸ੍ਰੀ ਖਾਟੂ ਸ਼ਿਆਮ, ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ਰਧਾਲੂਆਂ ਦੀ ਯਾਤਰਾ ਸ਼ੁਰੂ

ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਵੇਂ ਧਾਰਮਿਕ ਰੂਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 15 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਨ੍ਹਾਂ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਗੇ। ਰਵਾਨਗੀ ਤੋਂ ਪਹਿਲਾਂ CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਰਧਾਲੂਆਂ ਦੀ ਸੁਖਦ, ਸੁਰੱਖਿਅਤ ਅਤੇ ਸਫਲ ਯਾਤਰਾ ਲਈ ਅਰਦਾਸ ਕੀਤੀ।

ਸਰਕਾਰ ਵੱਲੋਂ ਦੱਸਿਆ ਗਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਆਧੁਨਿਕ ਅਤੇ ਆਰਾਮਦਾਇਕ ਬੱਸਾਂ ਵਿੱਚ ਸਫ਼ਰ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਰਹਿਣ ਅਤੇ ਖਾਣ-ਪੀਣ ਲਈ ਵੀ ਵਧੀਆ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਯਾਤਰੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਯਾਤਰਾ ਲਈ ਰਵਾਨਾ ਹੋਏ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਆਮ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।