ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਆ ਰਹੇ ਹਨ। ਉਹ ਨਿੱਜੀ ਦੌਰੇ ‘ਤੇ ਸਵੇਰੇ ਕਰੀਬ 10.30 ਵਜੇ ਗੁਰੂਨਗਰ ਪਹੁੰਚਣਗੇ। ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਨੇ ਇਸਦੀ ਜਾਣਕਾਰੀ ਦਿੱਤੀ ਹੈ। 

ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ‘ਚ ਬਰਤਨਾਂ ਦੀ ਸੇਵਾ ਕਰਨਗੇ ਅਤੇ ਲੰਗਰ ਘਰ ‘ਚ ਸੇਵਾ ਕਰਨਗੇ। ਰਾਹੁਲ ਗਾਂਧੀ ਨੇ ਆਪਣੇ ਇਸ ਦੌਰੇ ਨੂੰ ਪੂਰੀ ਤਰ੍ਹਾਂ ਨਾਲ ਨਿੱਜੀ ਰੱਖਿਆ ਹੈ। ਇਸ ਦੌਰਾਨ ਸਿਰਫ਼ ਕੁਝ ਸੀਨੀਅਰ ਨੇਤਾ ਹੀ ਉਨ੍ਹਾਂ ਦੇ ਨਾਲ ਰਹਿਣਗੇ। 

Tags :