ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਰਾਹੁਲ ਗਾਂਧੀ ਆਉਣਗੇ ਪੰਜਾਬ, ਕਾਂਗਰਸ ਆਗੂਆਂ ਨਾਲ ਕਰਨਗੇ ਮੁਲਾਕਾਤਾਂ

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਦਰਮਿਆਨ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲ ਰਹੀ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਇਸੇ ਮਹੀਨੇ ਦੇ ਅੰਤ ਤੱਕ ਪੰਜਾਬ ਦਾ ਦੌਰਾ ਕਰ ਸਕਦੇ ਹਨ

ਸੰਭਾਵਨਾ ਜਤਾਈ ਜਾ ਰਹੀ ਹੈ ਕਿ ਆਪਣੇ ਦੌਰੇ ਦੌਰਾਨ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਆਗੂਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਪੰਜਾਬ ਕਾਂਗਰਸ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚਤਾਣ ਅਤੇ ਧੜੇਬੰਦੀ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਦਾ ਇਹ ਦੌਰਾ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਮੁਤਾਬਕ ਇਸ ਦੌਰੇ ਰਾਹੀਂ ਪਾਰਟੀ ਹਾਈਕਮਾਨ ਪੰਜਾਬ ਕਾਂਗਰਸ ਦੀ ਸਥਿਤੀ ਦਾ ਜਾਇਜ਼ਾ ਲੈ ਸਕਦੀ ਹੈ ਅਤੇ ਆਗੂਆਂ ਵਿਚਾਲੇ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕਰ ਸਕਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਦੌਰੇ ਦੌਰਾਨ ਪੰਜਾਬ ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ, ਆਉਣ ਵਾਲੀਆਂ ਚੋਣਾਂ ਦੀ ਤਿਆਰੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਸਮੇਤ ਕਈ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ