ਕਿਸਾਨਾਂ ਵੱਲੋ ਭਲਕੇ ਰੇਲਾਂ ਰੋਕਣ ਦਾ ਐਲਾਨ: ਪੁਲਿਸ ਨੇ ਸ਼ਾਮਿਲ ਹੋਣ ਤੇ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ

ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਵੱਲੋਂ ਭਲਕੇ ਰੇਲਾਂ ਨੂੰ ਰੋਕਿਆ ਜਾਣਾ ਹੈ। ਹਰਿਆਣਾ ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾਣ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰੇਲਾਂ ਨਾ ਰੋਕਣ।

ਕਿਸਾਨਾਂ ਵੱਲੋਂ ਭਲਕੇ 12 ਵਜੇ ਤੋਂ 4 ਵਜੇ ਤੱਕ ਪੂਰੇ ਦੇਸ਼ ਵਿਚ ਟ੍ਰੇਨਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਪੁਲਿਸ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਜਿਥੇ ਵੀ 5 ਜਾਂ ਇਸ ਤੋਂ ਵਿਅਕਤੀ ਨਜ਼ਰ ਆਉਂਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਤੇ ਨਾਲ ਹੀ ਰੇਲ ਰੋਕੋ ਅੰਦੋਲਨ ਵਿਚ ਜੇ ਕੋਈ ਵੀ ਹਿੱਸਾ ਲੈਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Tags :