ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ?

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

  • ਭਾਰੀ ਮੀਂਹ ਦਾ ਯੈਲੋ ਅਲਰਟ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਤੇਜ਼ ਬਾਰਿਸ਼ ਅਤੇ ਗਰਜ-ਚਮਕ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ।
  • ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ: ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਟ੍ਰਾਈਸਿਟੀ ਵਿੱਚ ਅਗਲੇ ਕੁਝ ਘੰਟੇ ਅਹਿਮ ਮੌਸਮ ਵਿਭਾਗ ਨੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ (ਟ੍ਰਾਈਸਿਟੀ) ਲਈ ਅਗਲੇ 2 ਤੋਂ 3 ਘੰਟਿਆਂ ਦਾ ਅਨੁਮਾਨ ਜਾਰੀ ਕੀਤਾ ਹੈ। ਇਸ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕਾ ਮੀਂਹ ਪੈਣ ਦੀ ਉਮੀਦ ਹੈ।

ਮਾਨਸੂਨ ਦੀ ਰਫ਼ਤਾਰ ਹੁਣ ਕੁਝ ਮੱਠੀ ਪੈਣ ਵਾਲੀ ਹੈ। 13 ਤੋਂ 17 ਜੁਲਾਈ ਤੱਕ ਸੂਬੇ ਵਿੱਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਵੱਖ-ਵੱਖ ਥਾਵਾਂ ‘ਤੇ ਰੁਕ-ਰੁਕ ਕੇ ਹਲਕੀ ਬਾਰਿਸ਼ ਹੁੰਦੀ ਰਹੇਗੀ, ਪਰ ਮਾਨਸੂਨ ਕਮਜ਼ੋਰ ਹੋਣ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਉਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜੁਲਾਈ ਦੇ ਸ਼ੁਰੂਆਤੀ ਦਿਨਾਂ ਵਿੱਚ ਮਾਨਸੂਨ ਦਾ ਪ੍ਰਦਰਸ਼ਨ ਕਾਫ਼ੀ ਚੰਗਾ ਰਿਹਾ ਹੈ। 1 ਤੋਂ 11 ਜੁਲਾਈ ਦਰਮਿਆਨ ਪੰਜਾਬ ਵਿੱਚ 52.8 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਇਸ ਸਮੇਂ ਦੌਰਾਨ ਹੋਣ ਵਾਲੀ ਆਮ ਬਾਰਿਸ਼ (49.6 ਮਿਲੀਮੀਟਰ) ਨਾਲੋਂ 6 ਫੀਸਦੀ ਜ਼ਿਆਦਾ ਹੈ।