ਮੌਸਮ ਵਿਭਾਗ ਵੱਲੋ ਅਗਲੇ ਤਿੰਨ ਦਿਨ ਮੋਹਲੇਧਾਰ ਮੀਂਹ ਤੇ ਗੜੇ ਪੈਣ ਦੀ ਚੇਤਾਵਨੀ

ਭਾਰਤ ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਘੱਟੋ ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਹੋ ਸਕਦਾ ਹੈ। ਦਿੱਲੀ ‘ਚ 30 ਅਪ੍ਰੈਲ ਦੀ ਸ਼ਾਮ ਨੂੰ ਤੇਜ਼ ਹਨੇਰੀ ਅਤੇ ਮੀਂਹ ਪਿਆ। ਜਿਸ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਆਈ ਹੈ। ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਮੋਹਲੇਧਾਰ ਮੀਂਹ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ। ਟਵੀਟ ਵਿੱਚ ਵਿਭਾਗ ਨੇ ਦੱਸਿਆ ਹੈ ਕਿ ਉਤਰ-ਪੱਛਮ ਭਾਰਤ ਦੇ ਕਈ ਖਿੱਤਿਆਂ ਵਿਚ ਭਾਰੀ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੌਸਮ ਵਿਭਾਗ ਵੀ 30 ਅਪਰੈਲ ਤੋਂ ਤਿੰਨ ਮਈ ਤੱਕ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕਰ ਚੁੱਕਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਸਮ ਦੀ ਖਰਾਬੀ ਪਿੱਛੇ ਪੱਛਮੀ ਗੜਬੜੀ ਨੂੰ ਮੁੱਖ ਕਾਰਨ ਸਮਝਿਆ ਜਾ ਰਿਹਾ ਹੈ।

Tags :