ਰਾਜਾ ਸਾਹਿਬ ਮੇਲੇ ਤੇ ਜਾ ਰਹੀਆਂ ਦੋ ਗੱਡੀਆਂ ਦੀ ਜ਼ਬਰਦਸਤ ਟੱਕਰ, CCTV ‘ਚ ਕੈਦ ਹੋਇਆ ਹਾਦਸਾ

ਰਾਜਾ ਸਾਹਿਬ ਮੇਲੇ ਵਿੱਚ ਸ਼ਾਮਲ ਹੋਣ ਜਾ ਰਹੀਆਂ ਦੋ ਗੱਡੀਆਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਤਸਵੀਰਾਂ ਫਗਵਾੜਾ-ਮੁਕੰਦਪੁਰ ਰੋਡ ਦੇ ਪਿੰਡ ਰਹਿਪਾ ਦੇ ਕੋਲ ਦੀਆ ਨੇ ਜਿਥੇ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਗੱਡੀ ਨੇ ਦੂਜੀ ਖੜ੍ਹੀ ਗੱਡੀ ਚ’ ਟੱਕਰ ਮਾਰ ਦਿੱਤੀ, ਜਿਸ ਦਾ ਦਿਲ ਦਹਿਲਾ ਦੇਣ ਵਾਲਾ ਦ੍ਰਿਸ਼ CCTV ਕੈਮਰੇ ਵਿੱਚ ਕੈਦ ਹੋ ਗਿਆ।

ਹਾਦਸੇ ਦੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਵਾਹਨ ਇੱਕ-ਦੂਜੇ ਨਾਲ ਟਕਰਾਉਂਦੇ ਹਨ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਗੱਡੀਆਂ ਨੂੰ ਕਾਫੀ ਨੁਕਸਾਨ ਪਹੁੰਚਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਲੋਕ ਇਕੱਠੇ ਹੋ ਗਏ ਅਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ।

ਫਿਲਹਾਲ ਹਾਦਸੇ ਵਿੱਚ ਜ਼ਖ਼ਮੀਆਂ ਜਾਂ ਨੁਕਸਾਨ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ