ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਵਿਚਾਲੇ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਰਾਜਾ ਵੜਿੰਗ ਦੇ ਅਸਤੀਫ਼ੇ ਦੀ ਖ਼ਬਰ ਨੇ ਪੰਜਾਬ ਕਾਂਗਰਸ ਦੀ ਸਿਆਸਤ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਸਾਹਮਣੇ ਨਹੀਂ ਆਇਆ ਹੈ।
ਨਵੇਂ PCC ਪ੍ਰਧਾਨ ਨੂੰ ਲੈ ਕੇ ਚਰਚਾ ਤੇਜ਼
ਰਾਜਾ ਵੜਿੰਗ ਦੇ ਅਸਤੀਫ਼ੇ ਦੀ ਚਰਚਾ ਦੇ ਨਾਲ ਹੀ ਹੁਣ ਸਭ ਦੀਆਂ ਨਜ਼ਰਾਂ ਪੰਜਾਬ ਕਾਂਗਰਸ ਦੇ ਅਗਲੇ ਪ੍ਰਧਾਨ ’ਤੇ ਟਿਕ ਗਈਆਂ ਹਨ। ਸਿਆਸੀ ਹਲਕਿਆਂ ਵਿੱਚ ਵਿਜੈ ਇੰਦਰ ਸਿੰਗਲਾ ਸਮੇਤ ਕਈ ਆਗੂਆਂ ਦੇ ਨਾਮ ਚਰਚਾ ਵਿੱਚ ਦੱਸੇ ਜਾ ਰਹੇ ਹਨ।
ਕਾਂਗਰਸ ਹਾਈਕਮਾਨ ਵੱਲੋਂ ਇਸ ਬਾਰੇ ਅੰਤਿਮ ਫੈਸਲਾ ਲਿਆ ਜਾਣਾ ਬਾਕੀ ਹੈ। ਜੇਕਰ ਰਾਜਾ ਵੜਿੰਗ ਦਾ ਅਸਤੀਫ਼ਾ ਅਧਿਕਾਰਤ ਤੌਰ ’ਤੇ ਪੁਸ਼ਟੀ ਹੁੰਦਾ ਹੈ ਤਾਂ ਪੰਜਾਬ ਕਾਂਗਰਸ ਵਿੱਚ ਇਹ ਇੱਕ ਅਹਿਮ ਸੰਗਠਨਾਤਮਕ ਬਦਲਾਅ ਹੋਵੇਗਾ
