ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਵੱਡੀ ਅਕਾਦਮਿਕ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਨੇ ਮਕੈਨਿਕਲ ਇੰਜੀਨੀਅਰਿੰਗ ਦੇ ਖੇਤਰ ਵਿੱਚ PHD ਦੀ ਡਿਗਰੀ ਪ੍ਰਾਪਤ ਕੀਤੀ ਹੈ
ਰਾਜਬੀਰ ਸਿੰਘ ਘੁੰਮਣ ਨੇ ਇਹ ਡਿਗਰੀ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਤੋਂ ਹਾਸਲ ਕੀਤੀ ਹੈ। ਆਪਣੀ ਇਸ ਕਾਮਯਾਬੀ ’ਤੇ ਉਨ੍ਹਾਂ ਨੇ ਵਾਹਿਗੁਰੂ ਜੀ ਦਾ ਧੰਨਵਾਦ ਕੀਤਾ ਅਤੇ ਇਸ ਉਪਲਬਧੀ ਨੂੰ ਅਸ਼ੀਰਵਾਦ ਦੱਸਿਆ।
ਰਾਜਬੀਰ ਘੁੰਮਣ ਨੇ ਇਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਇਹ ਉਪਲਬਧੀ ਪਰਿਵਾਰ, ਅਧਿਆਪਕਾਂ ਅਤੇ ਸਹਿਯੋਗ ਦੇਣ ਵਾਲੇ ਸਾਰੇ ਲੋਕਾਂ ਦੀ ਮਦਦ ਅਤੇ ਪ੍ਰੇਰਣਾ ਨਾਲ ਸੰਭਵ ਹੋਈ ਹੈ। ਇਸ ਮੌਕੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ
