ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਲਈ ਪਹੁੰਚੇ। ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਉਹਨਾਂ ਦਾ ਭਾਜਪਾ ਆਗੂਆਂ ਵੱਲੋ ਭਰਵਾਂ ਸਵਾਗਤ ਕੀਤਾ ਗਿਆ। ਡੇਰਾ ਬਿਆਸ ਪਹੁੰਚ ਕੇ ਮੰਤਰੀ ਰਾਜਨਾਥ ਨੇ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਸਤਿਸੰਗ ਸੁਣਿਆ। ਇਸਤੋ ਬਾਅਦ ਉਹਨਾਂ ਨੇ ਬਾਬਾ ਗੁਰਿੰਦਰ ਸਿੰਘ ਨਾਲ ਡੇਰੇ ਦਾ ਦੋਰਾ ਕੀਤਾ। ਦੱਸ ਦਈਏ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਇੱਥੇ ਨੇੜੇ ਬਿਆਸ ਕਸਬੇ ਵਿੱਚ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕਰੀਬ ਇੱਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਡੇਰਾ ਬਿਆਸ ਦਾ ਇਹ ਅਹਿਮ ਦੌਰਾ ਹੈ। ਉਨ੍ਹਾਂ ਦੇ ਇਸ ਦੌਰੇ ਨੂੰ 2024 ਦੀਆਂ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਭਾਜਪਾ ਪੰਜਾਬ ਵਿੱਚ ਪੇਂਡੂ ਪੱਧਰ ’ਤੇ ਮਜ਼ਬੂਤ ਹੋਣ ਦੀ ਮੁਹਿੰਮ ਚਲਾਉਣ ਵਿੱਚ ਲੱਗੀ ਹੋਈ ਹੈ। ਦੇਸ਼ ਭਰ ਵਿੱਚ ਡੇਰਾ ਬਿਆਸ ਦੇ ਪੈਰੋਕਾਰ ਹਨ, ਖਾਸ ਕਰਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾ ਗਿਣਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਿਛਲੇ ਸਾਲ ਨਵੰਬਰ ਵਿਚ ਡੇਰੇ ਗਏ ਸਨ।
