ਮੋਹਾਲੀ : ਹਿਮਾਚਲ ਚ’ ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ ਹੈ। ਉਹ ਇਸ ਵੇਲੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਹਸਪਤਾਲ ਵੱਲੋਂ ਜਾਰੀ ਕੀਤੇ ਮੈਡੀਕਲ ਬੁਲੇਟਿਨ ਅਨੁਸਾਰ, ਉਨ੍ਹਾਂ ਦੀ ਦਿਮਾਗੀ ਸਥਿਤੀ ਬਹੁਤ ਗੰਭੀਰ ਹੈ। ਦਿਮਾਗੀ ਗਤੀਵਿਧੀਆਂ ਘੱਟ ਹੋ ਰਹੀਆਂ ਹਨ ਅਤੇ ਕੀਤੇ ਗਏ MRI ਸਕੈਨ ਵਿੱਚ ਹਾਈਪੋਕਸਿਕ ਤਬਦੀਲੀਆਂ ਸਾਹਮਣੇ ਆਈਆਂ ਹਨ
ਮੈਡੀਕਲ ਬੁਲੇਟਿਨ ਦੇ ਮੁਤਾਬਕ, ਰਾਜਵੀਰ ਜਵੰਦਾ ਦੇ ਸ਼ਰੀਰ ਵਿੱਚ ਆਕਸੀਜਨ ਦੀ ਕਮੀ ਹੈ, ਜਿਸ ਕਾਰਨ ਉਨ੍ਹਾਂ ਦੇ ਅੰਗਾਂ ਤੱਕ ਆਕਸੀਜਨ ਦੀ ਪਹੁੰਚ ਘਟਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ, ਰੀੜ੍ਹ ਦੀ ਹੱਡੀ ਦੇ MRI ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਗਰਦਨ ਅਤੇ ਪਿੱਠ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਰੀੜ੍ਹ ਦੀ ਹੱਡੀ ਨੂੰ ਹੋਈ ਇਹ ਚੋਟ ਕਾਰਨ ਉਨ੍ਹਾਂ ਦੇ ਹੱਥਾਂ ਅਤੇ ਲੱਤਾਂ ਵਿੱਚ ਬਹੁਤ ਕਮਜ਼ੋਰੀ ਆ ਗਈ ਹੈ। ਡਾਕਟਰਾਂ ਦੇ ਅਨੁਸਾਰ, ਇਸ ਕਾਰਨ ਉਨ੍ਹਾਂ ਨੂੰ ਲੰਬੇ ਸਮੇਂ ਲਈ ਵੈਂਟੀਲੇਟਰ ‘ਤੇ ਰੱਖਣਾ ਪੈ ਰਿਹਾ ਹੈ। ਹਾਲਾਂਕਿ, ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਵਿਸ਼ੇਸ਼ਗਿਆਨਾਂ ਦੀ ਇੱਕ ਟੀਮ ਇਸ ਵੇਲੇ 24 ਘੰਟੇ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ
