ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਹੁਣ ਗਊ ਸੇਵਾ ਕਰਨਾ ਚਾਹੁੰਦਾ ਹੈ। ਜਿਸਦੇ ਲਈ ਡੇਰਾ ਸਿਰਸਾ ਵੱਲੋਂ ਹਰਿਆਣਾ ਸਰਕਾਰ ਨੂੰ ਪ੍ਰਸਤਾਵ ਵੀ ਭੇਜਿਆ ਗਿਆ ਹੈ, ਜਿਸ ਵਿੱਚ ਆਸ਼ਰਮ ਨੇ ਸੂਬੇ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਬਣਾਉਣ ਵਿੱਚ ਰਾਜ ਗਊ ਸੇਵਾ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।
ਹਰਿਆਣਾ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨ ਲਈ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੁੱਖ ਮੰਤਰੀ ਚੰਡੀਗੜ੍ਹ ਵਿੱਚ ਮੀਟਿੰਗ ਕਰ ਰਹੇ ਸਨ, ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
