ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਲਈ ਪੈਰੋਲ, ਢਾਈ ਸਾਲਾਂ ‘ਚ 7ਵੀਂ ਵਾਰ ਆਏਗਾ ਬਾਹਰ

ਚੰਡੀਗੜ੍ਹ: ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਜਾਵੇਗਾ ਕਿਉਂਕਿ ਉਸ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਖਬਰਾਂ ਮੁਤਾਬਕ ਰਾਮ ਰਹੀਮ ਨੂੰ ਸਿਰਸਾ ਡੇਰੇ ‘ਚ ਜਾਣ ਦੀ ਇਜਾਜ਼ਤ ਨਹੀਂ ਹੈ, ਇਸ ਲਈ ਉਹ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਹੀ ਰਹੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਮ ਰਹੀਮ ਜਨਵਰੀ ‘ਚ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਸੀ। ਜੇਲ੍ਹ ਜਾਣ ਤੋਂ ਬਾਅਦ 30 ਮਹੀਨਿਆਂ ਵਿੱਚ ਰਾਮ ਰਹੀਮ ਦੀ ਇਹ 7ਵੀਂ ਪੈਰੋਲ ਹੈ। ਦੱਸ ਦੇਈਏ ਕਿ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਰਾਮ ਰਹੀਮ ਨੂੰ 2017 ਵਿੱਚ 10-10 ਸਾਲ ਦੀ ਕੈਦ ਅਤੇ ਜੁਰਮਾਨਾ ਹੋਇਆ ਸੀ। ਜਨਵਰੀ 2019 ਵਿੱਚ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਉਮਰ ਕੈਦ ਅਤੇ 50 ਹਜ਼ਾਰ ਜੁਰਮਾਨਾ ਲਗਾਇਆ ਗਿਆ ਸੀ। ਇਸ ਤੋਂ ਇਲਾਵਾ ਰਣਜੀਤ ਸਿੰਘ ਕਤਲ ਕੇਸ ਵਿੱਚ ਕੈਦ ਅਤੇ 31 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਸੀ।