ਮੋਹਾਲੀ: ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਸੋਹਾਣਾ ਕਬੱਡੀ ਕੱਪ ਦੌਰਾਨ ਹੋਏ ਰਾਣਾ ਬਲਾਚੌਰੀਆ ਕਤਲ ਕੇਸ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਵਾਰਦਾਤ ਦੇ ਕਥਿਤ ਮੁੱਖ ਸ਼ੂਟਰ ਆਦਿਤਿਆ ਉਰਫ਼ ਮੱਖਣ ਕਪੂਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਏ.ਆਈ.ਜੀ. ਬਿਕਰਮ ਬਰਾੜ ਦੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ ਹੈ
ਵਾਰਦਾਤ ਦਾ ਪਿਛੋਕੜ
ਜ਼ਿਕਰਯੋਗ ਹੈ ਕਿ ਲਗਭਗ ਚਾਰ ਮਹੀਨੇ ਪਹਿਲਾਂ ਮੋਹਾਲੀ ਦੇ ਸੋਹਾਣਾ ਵਿਖੇ ਚੱਲ ਰਹੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਰਾਣਾ ਬਲਾਚੌਰੀਆ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਰਾਣਾ ਦਰਸ਼ਕਾਂ ਵਿੱਚ ਬੈਠਾ ਮੈਚ ਦੇਖ ਰਿਹਾ ਸੀ, ਜਦੋਂ ਬਲੈਰੋ ਸਵਾਰ ਹਮਲਾਵਰ ਫੋਟੋ ਖਿਚਵਾਉਣ ਦੇ ਬਹਾਨੇ ਉਸ ਦੇ ਨੇੜੇ ਆਏ ਅਤੇ ਉਸ ਦੇ ਸਿਰ ਵਿੱਚ ਗੋਲੀਆਂ ਮਾਰ ਦਿੱਤੀਆਂ। ਗੰਭੀਰ ਹਾਲਤ ਵਿੱਚ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ
ਗੈਂਗਸਟਰ ਗੋਪੀ ਘਣਸ਼ਾਮਪੁਰੀਆ ਨੇ ਲਈ ਸੀ ਜ਼ਿੰਮੇਵਾਰੀ
ਇਸ ਕਤਲ ਤੋਂ ਬਾਅਦ ਗੈਂਗਸਟਰ ਗੋਪੀ ਘਣਸ਼ਾਮਪੁਰੀਆ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਸੀ। ਪੋਸਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰਾਣਾ ਦਾ ਕਤਲ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਹੈ। ਘਣਸ਼ਾਮਪੁਰੀਆ ਅਨੁਸਾਰ, ਰਾਣਾ ਨੇ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਰਿਹਾਇਸ਼ ਅਤੇ ਮਦਦ ਮੁਹੱਈਆ ਕਰਵਾਈ ਸੀ
ਹੁਣ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਹੱਤਿਆ ਕਾਂਡ ਦੇ ਪਿੱਛੇ ਸ਼ਾਮਲ ਹੋਰ ਚਿਹਰੇ ਅਤੇ ਅੰਤਰਰਾਸ਼ਟਰੀ ਸਬੰਧਾਂ ਬਾਰੇ ਅਹਿਮ ਖੁਲਾਸੇ ਹੋ ਸਕਦੇ ਹਨ
#RanaBalachauria #MakhanKapoor #SohanaMurderCase #KabaddiCupMurder #GopiGhanshampuria #GangWar #ShooterArrested #MohaliCrime #KabbadiPromoter #VikramBrar
