ਪਟਿਆਲਾ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, CM ਮਾਨ ਤੇ’ ਸਾਧਿਆ ਨਿਸ਼ਾਨਾ

ਪਟਿਆਲਾ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, CM ਮਾਨ ਤੇ’ ਸਾਧਿਆ ਨਿਸ਼ਾਨਾ, ਜਿਥੇ ਮੀਡੀਆ ਨਾਲ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ਤੇ’ ਗੱਲ ਕੀਤੀ

🔹 CM ਦੇ ਪੁੱਤ ਤੇ’ ਹੋਈ ਈ.ਡੀ. ਦੀ ਕਾਰਵਾਈ ਬਾਰੇ
ਰਵਨੀਤ ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ, ਉਨ੍ਹਾਂ ਦੇ ਪਰਿਵਾਰ ਅਤੇ ਛੱਤੀਸ਼ਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤ ਵਿਰੁੱਧ ਈ.ਡੀ. ਦੀ ਕਾਰਵਾਈ ਪੂਰੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਰਾਜਨੀਤਕ ਨਹੀਂ, ਬਲਕਿ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਹੋ ਰਹੀ ਹੈ।

🔹 ਸ਼੍ਰੀ ਦਰਬਾਰ ਸਾਹਿਬ ਨੂੰ ਧਮਕੀ
ਉਨ੍ਹਾਂ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਉੱਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਕਿਉਂਕਿ ਇਹ ਸਭ ਧਰਮਾਂ ਲਈ ਪਵਿੱਤਰ ਤੇ ਆਸਥਾ ਦਾ ਕੇਂਦਰ ਹੈ। ਇਸ ਮਾਮਲੇ ਨੂੰ ਰਾਜਨੀਤਿਕ ਬਣਾਉਣਾ ਗਲਤ ਹੈ।

🔹 ਪੰਜਾਬ ਦੇ ਮੁੱਖ ਮੰਤਰੀ ਉੱਤੇ ਨਿਸ਼ਾਨਾ
ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ “ਸਿਰਫ਼ ਨਾਂ ਦੇ ਮੁੱਖ ਮੰਤਰੀ” ਦੱਸਿਆ ਅਤੇ ਦਾਅਵਾ ਕੀਤਾ ਕਿ ਅਸਲ ਵਿਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਹੀ ਪੰਜਾਬ ਨੂੰ ਚਲਾ ਰਹੇ ਹਨ। ਇਹ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਉੱਤੇ ਸਿੱਧਾ ਸਵਾਲ ਹੈ।

🔹 ਕਾਨੂੰਨ-ਵਿਵਸਥਾ ‘ਤੇ ਚਿੰਤਾ
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਸਰਕਾਰ ਇਹ ਸੁਧਾਰਨ ਲਈ ਕੁਝ ਨਹੀਂ ਕਰ ਰਹੀ।

🔹 ਲੈਂਡ ਪੂਲਿੰਗ ਸਕੀਮ ‘ਤੇ ਬਿਆਨ
ਲੈਂਡ ਪੂਲਿੰਗ ਸਕੀਮ ਬਾਰੇ ਬਿੱਟੂ ਨੇ ਕਿਹਾ ਕਿ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਵੀ ਨਹੀਂ ਦਿੱਤੀ ਜਾਵੇਗੀ। ਜੇਕਰ ਸਰਕਾਰ ਨੇ ਜ਼ਮੀਨ ਲੈਣ ਦੀ ਕੋਸ਼ਿਸ਼ ਕੀਤੀ ਤਾਂ “ਲੋਕ ਇਨ੍ਹਾਂ ਨੂੰ ਹਰ ਪਿੰਡ ਤੋਂ ਭੱਜਾ ਦੇਣਗੇ

Tags :