ਪੰਜਗਰਾਈ ਕਲਾਂ ਦੇ ਸਥਾਨਕ ਬੱਸ ਅੱਡੇ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਦੀ ਨਬਾਲਿਗ ਲੜਕੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਰਸ਼ਦੀਪ ਕੌਰ, ਪੁੱਤਰੀ ਗੁਰਪ੍ਰੀਤ ਸਿੰਘ, ਵਜੋਂ ਹੋਈ ਹੈ।
ਟਰਾਲੇ ਦੀ ਲਪੇਟ ਵਿੱਚ ਆਈ ਲੜਕੀ
ਪਰਿਵਾਰਕ ਮੈਂਬਰ ਹਾਕਮ ਸਿੰਘ ਦੇ ਅਨੁਸਾਰ, ਅਰਸ਼ਦੀਪ ਕੌਰ ਬੱਸ ਤੋਂ ਉਤਰਣ ਤੋਂ ਬਾਅਦ ਸੜਕ ਪਾਰ ਕਰ ਰਹੀ ਸੀ। ਇਸ ਦੌਰਾਨ ਮੋਗਾ ਵੱਲੋਂ ਆ ਰਹੇ ਇੱਕ ਟਰਾਲੇ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।
ਇਲਾਜ ਦੌਰਾਨ ਤੋੜਿਆ ਦਮ
ਹਾਦਸੇ ਤੋਂ ਬਾਅਦ ਜ਼ਖਮੀ ਲੜਕੀ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਲਿਜਾਇਆ ਗਿਆ। ਡਾਕਟਰਾਂ ਵੱਲੋਂ ਇਲਾਜ ਦੇ ਬਾਵਜੂਦ ਉਹ ਜ਼ਖਮਾਂ ਦੀ ਤਾਬ ਨਾ ਝੱਲ ਸਕੀ ਅਤੇ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।