ਮੁਹਾਲੀ ‘ਚ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ

ਐਸ.ਏ.ਐਸ. ਨਗਰ : ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ ਦਰਜ ਕੀਤੀ ਗਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਐਤਵਾਰ ਸ਼ਾਮ ਨੂੰ ਸ਼ਹਿਰ ਅੰਦਰ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਦੀ ਅਗਵਾਈ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ। ਦੋਵਾਂ ਆਗੂਆਂ ਨੇ ਖੁੱਲ੍ਹੀ ਗੱਡੀ ਵਿੱਚ ਸਵਾਰ ਹੋ ਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਹਾਲੀ ਵਾਸੀਆਂ ਦਾ ਇਸ ਇਤਿਹਾਸਕ ਫਤਵੇ ਲਈ ਤਹਿ ਦਿਲੋਂ ਧੰਨਵਾਦ ਕੀਤਾ

ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ
ਇਸ ਮੌਕੇ CM ਭਗਵੰਤ ਮਾਨ ਨੇ ਮੁਹਾਲੀ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਨਗਰ ਨਿਗਮ ਵਿੱਚ ‘ਆਪ’ ਦੀ ਅਗਵਾਈ ਵਾਲੀ ਨਵੀਂ ਟੀਮ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ ਵਿਵਸਥਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰੇਗੀ। ਇਸ ਜਿੱਤ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਹੈ

AAP Mohali Roadshow, Bhagwant Mann Mohali Roadshow, Arvind Kejriwal Punjab Visit, Sarbjit Singh Samana Mayor Mohali, Mohali Nagar Nigam Chon, Kulwant Singh MLA Mohali, Manish Sisodia Punjab, Aam Aadmi Party Punjab Victory