ਨਵਾਂਸ਼ਹਿਰ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਤਹਿਤ ਨਵਾਂਸ਼ਹਿਰ ਹਲਕੇ ਵਿੱਚ ਹਲਕਾ ਇੰਚਾਰਜ ਰੌਬੀ ਕੰਗ ਵੱਲੋਂ ਪਿੰਡਾਂ ਵਿੱਚ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ।
ਇਸ ਦੌਰਾਨ ਰੌਬੀ ਕੰਗ ਨੇ ਘਰ-ਘਰ ਪਹੁੰਚ ਕੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਮੁਹਿੰਮ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਨੂੰ ਪੰਜਾਬ ਦੀ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਰੌਬੀ ਕੰਗ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਅਤੇ ਹੋਰ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਪਿੰਡ ਵਾਸੀਆਂ ਤੋਂ ਸਥਾਨਕ ਮੁੱਦਿਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਲਈ।
ਡੋਰ-ਟੂ-ਡੋਰ ਮੁਹਿੰਮ ਦੌਰਾਨ ਰੌਬੀ ਕੰਗ ਦੇ ਨਾਲ ਵਰਕਰ ਅਤੇ ਸਮਰਥਕ ਵੀ ਮੌਜੂਦ ਰਹੇ। ਇਸ ਮੌਕੇ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਹ ਪਿੰਡਾਂ ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ


