ਤਾਮਿਲਨਾਡੂ– ਵੇਲੋਰ ਜ਼ਿਲ੍ਹੇ ਦੇ ਕਟਪਾਡੀ ਨੇੜੇ ਮੰਡਾਈ ਕ੍ਰਿਸ਼ਨਾਪੁਰਮ ਵਿਖੇ ਇੱਕ ਨਿਰਮਾਣ ਅਧੀਨ ਸੀ.ਐਸ.ਆਈ. (CSI) ਚਰਚ ਦੀ ਉੱਪਰਲੀ ਮੰਜ਼ਿਲ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 10 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਅਧਿਕਾਰੀਆਂ ਮੁਤਾਬਕ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਦੇ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ, ਜਿਸ ਨੂੰ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਹਾਦਸੇ ਵਿੱਚ ਜ਼ਖ਼ਮੀ ਹੋਏ ਕਰਮਚਾਰੀਆਂ ਨੂੰ ਤੁਰੰਤ ਵੇਲੋਰ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
