ਵਿਦਿਅਰਥੀਆਂ ਦੇ ਹੱਕ ਚ’ ਆਏ ਅਦਾਕਾਰਾ ਸਲਮਾਨ ਖਾਨ, ਦਿੱਤਾ ਵੱਡਾ ਬਿਆਨ, ਪੜੋ ਪੂਰੀ ਖ਼ਬਰ

ਨਵੀਂ ਦਿੱਲੀ: ਬਾਲੀਵੁੱਡ ਦੇ ਮਹਾਨਾਇਕ ਸਲਮਾਨ ਖਾਨ ਨੇ ਰਾਜਧਾਨੀ ਵਿੱਚ ਚੱਲ ਰਹੇ ‘ਕੋਕਰੋਚ ਜੰਤਾ ਪਾਰਟੀ’ CJP ਦੇ ਵਿਦਿਆਰਥੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦੇ ਦਿੱਤਾ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਵਿਦਿਆਰਥੀਆਂ ਦੀ ਸ਼ਾਂਤਮਈ ਹੰਭਲੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ‘ਬਹਾਦਰ’ ਕਰਾਰ ਦਿੱਤਾ।

ਸਲਮਾਨ ਖਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੇਪਰ ਲੀਕ ਹੋਣਾ ਇੱਕ ਬਹੁਤ ਹੀ ਗੰਭੀਰ ਮੁੱਦਾ ਹੈ। ਉਨ੍ਹਾਂ ਨੇ ਪ੍ਰਦਰਸ਼ਨ ਦੌਰਾਨ ਹਿੰਸਾ ਹੋਣ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਜ਼ਖ਼ਮੀ ਹੋਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਅਦਾਕਾਰ ਨੇ ਅਪੀਲ ਕੀਤੀ ਕਿ ਇਸ ਮੁੱਦੇ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ ਕਿਉਂਕਿ ਇਹ ਸਿੱਧੇ ਤੌਰ ‘ਤੇ ਵਿਦਿਆਰਥੀਆਂ ਅਤੇ ਸਿੱਖਿਆ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਨੇ ਉਮੀਦ ਜਤਾਈ ਕਿ ਸਰਕਾਰ ਵਿਦਿਆਰਥੀਆਂ ਦੀ ਹਮਾਇਤ ਕਰੇਗੀ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਏਗੀ। ਸਲਮਾਨ ਖਾਨ ਨੇ ਇਹ ਵੀ ਇੱਛਾ ਜਤਾਈ ਕਿ ਦੇਸ਼ ਵਿੱਚ ਸਿੱਖਿਆ ਨੂੰ ਇੱਕ ‘ਫੈਸ਼ਨ ਟ੍ਰੈਂਡ’ ਬਣਨਾ ਚਾਹੀਦਾ ਹੈ ਤਾਂ ਜੋ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਪੜ੍ਹਾਈ ਕਰਨ ਲਈ ਭਾਰਤ ਆਉਣ ਅਤੇ ਦੇਸ਼ ਇੱਕ ਵਿਦਿਅਕ ਹੱਬ ਬਣ ਸਕੇ