ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ਤੋ ਕੀਤਾ ਸਸਪੈਂਡ

ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਵੱਲੋ ਸਿਕਾਇਤ ਦਰਜ ਕਰਵਾਈ ਗਈ ਸੀ ਅਤੇ ਉਹਨਾਂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਗਿਆ ਹੈ।

ਜਾਰੀ ਕੀਤੇ ਗਏ ਪੱਤਰ ’ਚ ਕਿਹਾ ਗਿਆ ਹੈ ਕਿ ਵਿਧਾਇਕ ਜਾਖੜ ਦੁਆਰਾ ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ’ਚ ਸ਼ਮੂਲੀਅਤ ਨਹੀਂ ਕੀਤੀ ਗਈ ਅਤੇ ਉਹਨਾ ਤੇ ਇਹ ਵੀ ਇਲਜਾਮ ਹਨ ਕਿ ਸੰਦੀਪ ਜਿਸ ਘਰ ’ਚ ਰਹਿੰਦੇ ਹਨ ਉਸਦੀ ਛੱਤ ’ਤੇ ਭਾਰਤੀ ਜਨਤਾ ਪਾਰਟੀ ਦਾ ਝੰਡਾ ਲਹਿਰਾਏ ਜਾਣ ਦਾ ਜ਼ਿਕਰ ਕੀਤਾ ਗਿਆ ਹੈ।

ਸਸਪੈਂਡ ਕੀਤੇ ਜਾਣ ਤੋਂ ਬਾਅਦ ਸੰਦੀਪ ਜਾਖੜ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪੱਤਰ ਦਾ ਜਵਾਬ ਨਹੀਂ ਦੇਣਗੇ। ਅਤੇ ਉਹ ਹੁਣ ਵੀ ਆਪਣੇ ਸਟੈਂਡ ’ਤੇ ਕਾਇਮ ਹਨ। ਜਾਖੜ ਨੇ ਕਿਹਾ ਕਿ ਪਾਰਟੀ ’ਚ ਹੋਰ ਵੀ ਆਗੂ ਹਨ ਜਿਨ੍ਹਾਂ ਦੇ ਘਰ ’ਤੇ ਦੋਹਾਂ ਪਾਰਟੀਆਂ ਦੇ ਝੰਡੇ ਝੂਲ ਰਹੇ ਹਨ।

Tags :