ਆਪ ਛੱਡ BJP ਚ ਗਏ ਸੰਦੀਪ ਪਾਠਕ ਤੇ ਦੀਆਂ ਵਧੀਆਂ ਮੁਸ਼ਕਲਾਂ, ਪੰਜਾਬ ‘ਚ 2 FIR ਦਰਜ

ਆਪ ਪਾਰਟੀ (AAP) ਛੱਡਕੇ BJP ਚ ਸ਼ਾਮਿਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੀਆਂ ਮੁਸ਼ਕਲਾਂ ਵੱਧ ਗਈਆਂ ਨੇ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਨ੍ਹਾਂ ਖ਼ਿਲਾਫ਼ ਦੋ ਐਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ। ਇਹ ਦੋਵੇਂ ਮਾਮਲੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।

ਪੁਲਿਸ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਇਹ ਦੋਵੇਂ ਮਾਮਲੇ ਵੱਖ-ਵੱਖ ਘਟਨਾਵਾਂ ਨਾਲ ਸਬੰਧਤ ਹਨ। ਹਾਲਾਂਕਿ, ਪੁਲਿਸ ਵੱਲੋਂ ਅਜੇ ਤੱਕ ਦੋਸ਼ਾਂ ਦੇ ਵੇਰਵਿਆਂ ਨੂੰ ਜਨਤਕ ਨਹੀਂ ਕੀਤਾ ਗਿਆ ਹੈ, ਪਰ ਗੈਰ-ਜ਼ਮਾਨਤੀ ਧਾਰਾਵਾਂ ਹੋਣ ਕਾਰਨ ਮਾਮਲਾ ਕਾਫ਼ੀ ਗੰਭੀਰ ਮੰਨਿਆ ਜਾ ਰਿਹਾ ਹੈ। ਪੰਜਾਬ ਪੁਲਿਸ ਇਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰ ਰਹੀ ਹੈ ਤੇ ਦਿੱਲੀ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੇ’ ਪਹੁੰਚ ਗਈ ਹੈ

ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸੰਕੇਤ ਦਿੱਤੇ ਹਨ ਕਿ ਜਾਂਚ ਨੂੰ ਪੂਰਾ ਕਰਨ ਲਈ ਲੋੜ ਪੈਣ ‘ਤੇ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਗ੍ਰਿਫ਼ਤਾਰੀ ਵੀ ਕੀਤੀ ਜਾ ਸਕਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਅਤੇ ਖੁਦ ਸੰਦੀਪ ਪਾਠਕ ਇਸ ਕਾਨੂੰਨੀ ਕਾਰਵਾਈ ‘ਤੇ ਕੀ ਪ੍ਰਤੀਕਿਰਿਆ ਦਿੰਦੇ ਹਨ।

ਤੇ ਦੂਜੇ ਪਾਸੇ ਖ਼ਬਰ ਸੁਣਕੇ ਸੰਦੀਪ ਪਾਠਕ ਪੰਜਾਬ ਪੁਲਿਸ ਦੇ ਪਹੁੰਚਣ ਤੋਂ ਪਹਿਲਾ ਹੀ ਘਰ ਦੇ ਪਿਛਲੇ ਗੇਟ ਰਹੀ ਬਾਹਰ ਘਰੋਂ ਬਾਹਰ ਨਿਕਲ ਗਏ ਨੇ