ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨ ਕਾਂਗਰਸ ‘ਚ ਸ਼ਾਮਲ

ਸੰਗਰੂਰ: ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸੰਗਰੂਰ ਵਿਖੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਵਿਸ਼ੇਸ਼ ਮੁਹਿੰਮ ਤਹਿਤ ਕਈ ਜੋਸ਼ੀਲੇ ਨੌਜਵਾਨ ਕਾਂਗਰਸ ਵਿੱਚ ਸ਼ਾਮਲ ਹੋਏ। ਸੀਨੀਅਰ ਕਾਂਗਰਸੀ ਲੀਡਰ ਅਤੇ ਸਾਬਕਾ ਮੰਤਰੀ ਸ਼੍ਰੀ ਵਿਜੇ ਇੰਦਰ ਸਿੰਗਲਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਨੂੰ ਸਿਰੋਪਾਓ ਪਾ ਕੇ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਸਵਾਗਤ ਕੀਤਾ।
ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਦੇਸ਼ ਦੀ ਤਰੱਕੀ, ਏਕਤਾ ਅਤੇ ਕੁਰਬਾਨੀਆਂ ਵਾਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਜਿਸਦੀ ਨੀਤੀ ਹਮੇਸ਼ਾ ਲੋਕਾਂ ਦੀ ਭਲਾਈ ਕਰਨ ਦੀ ਰਹੀ ਹੈ।
ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ ਜੀ ਨੇ ਕਿਹਾ ਕਿ ਨੌਜਵਾਨ ਹੀ ਸਾਡੀ ਪਾਰਟੀ ਅਤੇ ਇਸ ਦੇਸ਼ ਦਾ ਅਸਲੀ ਭਵਿੱਖ ਹਨ। ਉਨ੍ਹਾਂ ਕਿਹਾ, “ਦੇਸ਼ ਅਤੇ ਸੂਬੇ ਦੀ ਵਾਗਡੋਰ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਦੇ ਹੱਥਾਂ ਵਿੱਚ ਹੀ ਹੋਣੀ ਹੈ। ਤੁਹਾਡੀ ਊਰਜਾ, ਨਵੀਂ ਸੋਚ ਅਤੇ ਜੋਸ਼ ਕਾਂਗਰਸ ਪਾਰਟੀ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵੇਗੀ ।”
ਵਿਜੈ ਇੰਦਰ ਸਿੰਗਲਾ ਜੀ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਧਰਮ ਨਿਰਪੱਖ ਅਤੇ ਲੋਕ-ਪੱਖੀ ਵਿਚਾਰਧਾਰਾ ‘ਤੇ ਪਹਿਰਾ ਦੇਣ ਅਤੇ ਇਸ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਖ਼ਤ ਮਿਹਨਤ ਕਰਨ।
ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਵਿੱਚ ਮੁੱਖ ਤੌਰ ‘ਤੇ ਪਰਮਜੀਤ ਸਿੰਘ ਪੰਮੂ, ਰਾਜਿੰਦਰ ਕੁਮਾਰ, ਜੇਬੀ ਮੱਛਲ, ਦੇਵ ਖੱਤਰੀ, ਕੁਨਾਲ ਬਾਂਸਲ, ਜਸਵਿੰਦਰ ਸਿੰਘ, ਸਾਹਿਲ ਗੋਇਲ, ਦਿਨੇਸ਼ ਗੋਇਲ, ਸੁਖਪ੍ਰੀਤ ਸਿੰਘ, ਦੀਪਕ ਅਰੋੜਾ, ਯਾਦਵਿੰਦਰ ਸਿੰਘ, ਹਸਨਦੀਪ ਸਿੰਘ ਢਿੱਲੋਂ, ਵਿਕਾਸ ਭਾਰਦਵਾਜ, ਆਮਿਰ ਅਤੇ ਰੋਬਿਨ ਠਾਕੁਰ ਦੇ ਨਾਂ ਸ਼ਾਮਲ ਹਨ।
ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੇ ਸ਼੍ਰੀ ਵਿਜੇ ਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਅਹਿਦ ਲਿਆ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੀ ਤਰੱਕੀ ਲਈ ਜ਼ਮੀਨੀ ਪੱਧਰ ‘ਤੇ ਡਟ ਕੇ ਕੰਮ ਕਰਨਗੇ। ਇੱਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਰੋਕੀ ਬਾਂਸਲ ਵੀ ਹਾਜ਼ਿਰ ਸਨ