ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ, Fortis ਹਸਪਤਾਲ ‘ਚ ਕਰਵਾਇਆ ਦਾਖਲ

ਮੋਹਾਲੀ, 30 ਜਨਵਰੀ 2026 – ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਖਰਾਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ , ਜਾਣਕਾਰੀ ਅਨੁਸਾਰ ਕੱਲ ਰਾਤ ਖਾਣਾ ਖਾਣ ਤੋਂ ਬਾਅਦ ਸੰਜੀਵ ਅਰੋੜਾ ਨੂੰ Chest Pain ਹੁੰਦਾ ਹੈ ਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਉਨ੍ਹਾਂ ਦੀ ਤਬੀਅਤ ਨੂੰ ਦੇਖਦੇ ਹੋਏ ਡਾਕਟਰਾਂ ਦੀ ਟੀਮ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ।

🩺 ਕ੍ਰਿਟੀਕਲ ਕੇਅਰ ਯੂਨਿਟ ਵਿੱਚ ਰੱਖਿਆ ਗਿਆ

ਸੂਤਰਾਂ ਮੁਤਾਬਕ ਸੰਜੀਵ ਅਰੋੜਾ ਨੂੰ ਸਾਵਧਾਨੀ ਦੇ ਤੌਰ ‘ਤੇ ਹਸਪਤਾਲ ਦੇ ਕ੍ਰਿਟੀਕਲ ਕੇਅਰ ਯੂਨਿਟ (CCU) ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਹਾਲਾਂਕਿ, ਇਸ ਮਾਮਲੇ ਸਬੰਧੀ ਹਸਪਤਾਲ ਪ੍ਰਬੰਧਨ ਵੱਲੋਂ ਹਾਲੇ ਤੱਕ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ।