ਪੰਜਾਬ ਦੇ ਸਰਪੰਚਾਂ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ: ਹੁਣ ਹਰ ਮਹੀਨੇ ਮਿਲੇਗਾ ₹10,000 ਮਾਣਭੱਤਾ

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸਰਪੰਚਾਂ ਲਈ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਐਲਾਨ ਕੀਤਾ ਹੈ। ਬਠਿੰਡਾ ਵਿਖੇ ਆਯੋਜਿਤ ਕੀਤੀ ਗਈ ‘ਸਰਪੰਚ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡਾਂ ਦੇ ਵਿਕਾਸ ਦੀ ਵਾਗਡੋਰ ਸੰਭਾਲਣ ਵਾਲੇ ਸਰਪੰਚਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 15 ਅਗਸਤ ਤੋਂ ਸੂਬੇ ਦੇ ਸਾਰੇ ਸਰਪੰਚਾਂ ਦਾ ਮਾਣਭੱਤਾ ਵਧਾ ਕੇ ₹10,000 ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।

ਤੁਹਾਨੂੰ ਦਸਦੀਏ ਪੰਜਾਬ ਦੇ ਸਾਰੇ ਸਰਪੰਚਾਂ ਨੂੰ ਮਿਲੇਗਾ ਇਸ ਇਤਿਹਾਸਕ ਫ਼ੈਸਲੇ ਦਾ ਸਿੱਧਾ ਲਾਭ ਹੋਵੇਗਾ ਇਹ ਨਵਾਂ ਫੈਸਲਾ 15 ਅਗਸਤ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋਵੇਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਸਰਕਾਰ ਦੀ ਮੁੱਖ ਤਰਜੀਹ ਹੈ। ਸਰਪੰਚ ਲੋਕਤੰਤਰ ਦੀ ਸਭ ਤੋਂ ਮੁਢਲੀ ਅਤੇ ਮਜ਼ਬੂਤ ਕੜੀ ਹਨ। ਇਸ ਫ਼ੈਸਲੇ ਨਾਲ ਨਾ ਸਿਰਫ਼ ਸਰਪੰਚਾਂ ਦਾ ਮਾਣ-ਸਤਿਕਾਰ ਵਧੇਗਾ, ਸਗੋਂ ਉਹ ਹੋਰ ਵੱਧ ਉਤਸ਼ਾਹ ਅਤੇ ਇਮਾਨਦਾਰੀ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਸਕਣਗੇ।

ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਭਰ ਦੀਆਂ ਪੰਚਾਇਤਾਂ ਅਤੇ ਸਰਪੰਚਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ