ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ‘ਚ ਦਿੱਲੀ-ਮੇਰਠ ਐਕਸਪ੍ਰੈਸ ‘ਤੇ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ, ਕਰਾਸਿੰਗ ਰਿਪਬਲਿਕ ਥਾਣਾ ਖੇਤਰ ‘ਚ ਰਾਹੁਲ ਵਿਹਾਰ ਦੇ ਸਾਹਮਣੇ ਸਕੂਲ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ‘ਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ‘ਚ ਸਵਾਰ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਅਨੁਸਾਰ ਸਵੇਰੇ ਜਦੋਂ ਸਕੂਲ ਬੱਸ ਗਲਤ ਦਿਸ਼ਾ ਤੋਂ ਆ ਰਹੀ ਸੀ ਤਾਂ ਕਾਰ ਨਾਲ ਟਕਰਾ ਗਈ। ਸਕੂਲ ਬੱਸ ਵਿੱਚ ਕੋਈ ਵੀ ਬੱਚਾ ਸਵਾਰ ਨਹੀਂ ਸੀ। ਇਸ ਵਿੱਚ ਸਿਰਫ਼ ਡਰਾਈਵਰ ਹੀ ਸੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗਾਜ਼ੀਆਬਾਦ ਜ਼ਿਲੇ ‘ਚ ਸੜਕ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ
