ਪਿੰਡ ਮੀਆਂਵਿੰਡ ਵਿਖੇ ਸਕੂਲ ਬੱਸ ਅਤੇ ਟਿੱਪਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ 14 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਜਾਣ ਦੀ ਦੁੱਖਦਾਇਕ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਬੱਸ ਚਾਲਕ ਅਤੇ ਇੱਕ ਵਿਦਿਆਰਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਹਨਾਂ ਨੂੰ ਇੱਕ ਨਿਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਜਾਰੀ ਹੈ। ਇਸ ਹਾਦਸੇ ਵਿੱਚ ਬੱਸ ਚਾਲਕ ਸਤਨਾਮ ਸਿੰਘ ਦੀਆ ਦੋਵੇਂ ਲੱਤਾਂ ਟੁੱਟ ਗਈਆ ਹਨ ਅਤੇ ਹੋਰ ਕਈ ਸਾਰੇ ਬੱਚੇ ਜ਼ਖਮੀ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।
