ਦਿਨਾਨਗਰ ਦੇ ਬਹਿਰਾਮਪੁਰ ਰੋਡ ‘ਤੇ ਇਕ ਨਾਮੀ ਨਿੱਜੀ ਸਕੂਲ ਦੀ ਬੱਸ ਅਚਾਨਕ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਦੀ ਕੰਧ ਨਾਲ ਟਕਰਾ ਗਈ। ਖੁਸ਼ਕਿਸਮਤੀ ਨਾਲ ਬੱਸ ਵਿੱਚ ਸਵਾਰ ਸਾਰੇ ਬੱਚੇ ਸੁਰੱਖਿਅਤ ਰਹੇ, ਹਾਲਾਂਕਿ ਟੱਕਰ ਤੋਂ ਬਾਅਦ ਬੱਚੇ ਡਰ ਕਾਰਨ ਰੋਣ ਲੱਗ ਪਏ।
ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਮਾਮਲੇ ਸਬੰਧੀ ਸਕੂਲ ਪ੍ਰਸ਼ਾਸਨ ਕੈਮਰੇ ਅੱਗੇ ਬੋਲਣ ਤੋਂ ਕਤਰਾ ਰਿਹਾ ਹੈ। ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਉਹਨਾਂ ਦੇ ਧਿਆਨ ਵਿੱਚ ਆ ਚੁੱਕਾ ਹੈ ਅਤੇ ਸਕੂਲ ਪ੍ਰਬੰਧਨ ਨਾਲ ਗੱਲਬਾਤ ਕੀਤੀ ਗਈ ਹੈ।
ਸਕੂਲ ਪ੍ਰਬੰਧਕਾਂ ਮੁਤਾਬਕ ਬੱਸ ਡਰਾਈਵਰ ਨੇ ਇਕ ਕਾਰ ਨਾਲ ਟੱਕਰ ਤੋਂ ਬਚਾਉਂਦੇ ਹੋਏ ਕੰਟਰੋਲ ਗੁਆ ਦਿੱਤਾ ਸੀ, ਜਿਸ ਕਾਰਨ ਬੱਸ ਕੰਧ ਨਾਲ ਜਾ ਟਕਰਾਈ। ਹਾਲਾਂਕਿ ਜਦੋਂ ਉਹਨਾਂ ਨੂੰ ਸੀਸੀਟੀਵੀ ਫੁਟੇਜ ਦਿਖਾਈ ਗਈ ਤਾਂ ਇਸ ਵਿੱਚ ਕਾਰ ਵਾਲੀ ਗੱਲ ਸਪੱਸ਼ਟ ਨਹੀਂ ਦਿਖੀ।
ਪ੍ਰਸ਼ਾਸਨ ਨੇ ਕਿਹਾ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਜੇਕਰ ਜਾਂਚ ਦੌਰਾਨ ਡਰਾਈਵਰ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
