ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਇੱਕ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ, ਸੂਬੇ ਭਰ ਦੇ ਸਾਰੇ ਸਕੂਲ – ਚਾਹੇ ਉਹ ਸਰਕਾਰੀ ਹੋਣ ਜਾਂ ਪ੍ਰਾਈਵੇਟ – ਹੁਣ 27 ਅਗਸਤ ਤੋਂ ਲੈ ਕੇ 30 ਅਗਸਤ 2025 ਤੱਕ ਬੰਦ ਰਹਿਣਗੇ। ਇਹ ਫੈਸਲਾ ਭਾਰੀ ਮੀਂਹ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਚੇਤਾਵਨੀ ਅਧੀਨ ਲਿਆ ਗਿਆ ਹੈ।
CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਤੇਜ਼ ਅਤੇ ਭਾਰੀ ਮੀਂਹ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨ ਹੋਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦੇਂਦੇ ਹੋਏ, ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ ਅਤੇ ਗੈਰ-ਸਰਕਾਰੀ ਦੋਵੇਂ) 27 ਅਗਸਤ ਤੋਂ 30 ਅਗਸਤ ਤੱਕ ਲਈ ਬੰਦ ਰਹਿਣਗੇ।
ਮੁੱਖ ਮੰਤਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮੌਸਮ ਸੰਬੰਧੀ ਚੇਤਾਵਨੀਆਂ ਉੱਤੇ ਧਿਆਨ ਦੇਣ, ਗ਼ੈਰਜ਼ਰੂਰੀ ਸਫ਼ਰ ਤੋਂ ਪਰਹੇਜ਼ ਕਰਨ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ

