ਗੁਰੂਗ੍ਰਾਮ : ਲਗਜ਼ਰੀ ਗੱਡੀਆਂ ਵਿੱਚ ਘੁੰਮਣ ਵਾਲੇ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਅਤੇ ਠੱਗੀ ਕਰਨ ਦਾ ਇੱਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਸਿਟੀ ਗੁਰੂਗ੍ਰਾਮ ਦੇ ਇੱਕ ਪੈਟਰੋਲ ਪੰਪ ‘ਤੇ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿੱਚ ਆਏ ਕੁਝ ਸ਼ਾਤਰ ਨੌਜਵਾਨ ਹਜ਼ਾਰਾਂ ਰੁਪਏ ਦਾ ਤੇਲ ਪਵਾ ਕੇ ਬਿਨਾਂ ਪੈਸੇ ਦਿੱਤੇ ਮੌਕੇ ਤੋਂ ਗੱਡੀ ਭਜਾ ਕੇ ਫ਼ਰਾਰ ਹੋ ਗਏ। ਇਹ ਪੂਰੀ ਘਟਨਾ ਪੰਪ ‘ਤੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ, ਜੋ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ