ਮੋਹਾਲੀ ਦੇ ਪੀ.ਸੀ.ਏ. (PCA) ਸਟੇਡੀਅਮ ਵਿੱਚ ਅੱਜ ‘ਸ਼ੇਰ-ਏ-ਪੰਜਾਬ T20 ਲੀਗ’ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਨੌਜਵਾਨ ਖਿਡਾਰੀਆਂ ਦੀ ਮੌਜੂਦਗੀ ਵਿੱਚ ਲੀਗ ਦੀ ਚਮਕਦੀ ਟਰਾਫੀ ਦੀ ਪੇਸ਼ਕਾਰੀ ਕੀਤੀ ਅਤੇ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਿਕਟ ਲੀਗ ਪੰਜਾਬ ਦੇ ਉੱਭਰਦੇ ਹੋਏ ਨੌਜਵਾਨ ਕ੍ਰਿਕਟਰਾਂ ਲਈ ਆਪਣੀ ਪ੍ਰਤਿਭਾ ਦਿਖਾਉਣ ਦਾ ਇੱਕ ਵੱਡਾ ਮੰਚ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਟੈਲੈਂਟ ਦੀ ਕੋਈ ਕਮੀ ਨਹੀਂ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੌਕੇ ਅਤੇ ਵਧੀਆ ਪਲੇਟਫਾਰਮ ਮੁਹੱਈਆ ਕਰਵਾਉਣ ਦੀ ਹੈ।
CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਲੀਗ ਪੰਜਾਬ ਦੇ ਕਈ ਹੋਣਹਾਰ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਦੇਵੇਗੀ।
ਉਨ੍ਹਾਂ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਸਾਰੀਆਂ ਟੀਮਾਂ ਅਤੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕਰਨ
