ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਅੰਮ੍ਰਿਤਸਰ: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਪਵਿੱਤਰ ਗੁਰਧਾਮ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਭਾਂਡੇ ਧੋਣ ਦੀ ਸੇਵਾ ਵੀ ਕੀਤੀ ਆ

ਅੱਜ ਕੇਂਦਰੀ ਖੇਤੀਬਾੜੀ ਮੰਤਰੀ ਪੰਜਾਬ ਦੌਰੇ ਤੇ ਨੇ’ ਬਕਾਲਾ ਸਾਹਿਬ ਵਿਖੇ BJP ਵਲੋਂ ਰੱਖੀ ਗਈ ਸਿਆਸੀ ਰੈਲੀ ਚ’ ਸ਼ਾਮਿਲ ਹੋਣ ਦੇ ਲਈ ਅੰਮ੍ਰਿਤਸਰ ਪਹੁੰਚੇ ਨੇ ਜਿਥੇ ਸਭ ਤੋਂ ਪਹਿਲਾ ਉਨ੍ਹਾਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀ ਮਰਿਆਦਾ ਅਨੁਸਾਰ ਆਪਣੀ ਹਾਜ਼ਰੀ ਲਗਵਾਈ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਅਤੇ ਅਧਿਆਤਮਿਕ ਮਹੱਤਤਾ ਪ੍ਰਤੀ ਸਤਿਕਾਰ ਪ੍ਰਗਟਾਇਆ