ਅਮਰੀਕਾ FBI ਦੇ ਖੁਲਾਸੇ ਤੋਂ ਬਾਅਦ ਐਕਸ਼ਨ: ਹੁਸ਼ਿਆਰਪੁਰ ਦਾ SHO ਸਸਪੈਂਡ

ਟਾਂਡਾ : ਅਮਰੀਕਾ ਦੇ ਅਟਾਰਨੀ ਜਨਰਲ ਵੱਲੋਂ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਅਮਰੀਕਾ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਹੁਸ਼ਿਆਰਪੁਰ ਦੇ Tanda SHO Gurinder Jeet Singh Nagra ‘ਤੇ ਗਾਜ ਡਿੱਗੀ ਹੈ।

ਦੋਸ਼: ਇੱਕ ਮਾਮਲੇ ਵਿੱਚ 4 ਲੱਖ ਡਾਲਰ (ਕਰੀਬ 3.3 ਕਰੋੜ ਰੁਪਏ) ਦੀ ਫਿਰੌਤੀ ਮੰਗਣ ਦਾ ਗੰਭੀਰ ਇਲਜ਼ਾਮ ਲੱਗਿਆ ਹੈ।

ਕਾਰਵਾਈ: ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ SHO ਨੂੰ ਸਸਪੈਂਡ ਕਰਦਿਆਂ ਲਾਈਨ ਹਾਜ਼ਰ ਕਰ ਦਿੱਤਾ ਹੈ

ਜਾਂਚ: ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉੱਚ ਅਧਿਕਾਰੀਆਂ ਵੱਲੋਂ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

ਅੰਤਰਰਾਸ਼ਟਰੀ ਪੱਧਰ ‘ਤੇ ਸਾਹਮਣੇ ਆਏ ਇਸ ਖੁਲਾਸੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਇਸ ਕਾਰਵਾਈ ਨੂੰ ਪੁਲਿਸ ਦੀ ਸਾਖ ਬਚਾਉਣ ਲਈ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ

#PunjabPolice #Hoshiarpur #BreakingNews #PunjabNews #CrimeReport #PunjabPoliceAction #LatestUpdate #HoshiarpurNews

SHO Gurinder Jeet Singh Nagra