ਮਹਿਲਾ ਇੰਸਪੈਕਟਰ ਵਲੋਂ ਬਲਾਤਕਾਰ ਦੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ SHO ਮੁਅੱਤਲ

ਲੁਧਿਆਣਾ : ਲੁਧਿਆਣਾ ਵਿਚ ਇੱਕ ਮਹਿਲਾ ਇੰਸਪੈਕਟਰ ਵੱਲੋਂ ਬਲਾਤਕਾਰ ਦੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਐਸਐਚਓ Sahibmeet Singh ਨੂੰ ਮੁਅੱਤਲ ਕਰ ਦਿੱਤਾ ਹੈ

ਮਹਿਲਾ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ FIR ਦਰਜ ਕਰ ਲਈ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

SI ਮਹਿਲਾ ਇੰਸਪੈਕਟਰ ਨੇ ਦਾਅਵਾ ਕੀਤਾ ਕਿ ਮੁਲਜ਼ਮ ਬਾਅਦ ਵਿੱਚ ਵਾਅਦਾ ਪੂਰਾ ਕਰਨ ਤੋਂ ਬਚਣ ਲੱਗਾ ਅਤੇ ਹੌਲੀ-ਹੌਲੀ ਦੂਰੀ ਬਣਾ ਲਈ ਤੇ ਮਹਿਲਾ ਨੇ ਇਹ ਵੀ ਦੋਸ਼ ਲਗਾਇਆ ਕਿ ਆਪਣੇ ਸਬੰਧਾਂ ਦੌਰਾਨ ਉਸ ਨੇ ਉਸ ਤੋਂ ਪੈਸੇ ਵੀ ਲਏ ਸਨ।

ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਸੌਂਪਣ ਤੋਂ ਬਾਅਦ, ਮਾਮਲੇ ਦੀ ਜਾਂਚ ਕੀਤੀ ਗਈ ਅਤੇ ਦੋਸ਼ਾਂ ਦੇ ਆਧਾਰ ‘ਤੇ ਕੇਸ ਦਰਜ ਕੀਤਾ ਗਿਆ।

ਪੁਲੀਸ ਨੇ ਮੁਲਜ਼ਮ ਖ਼ਿਲਾਫ਼ BNS ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੜਤਾਲ ਦੇ ਹਿੱਸੇ ਵਜੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਪੁਲੀਸ ਸੂਤਰਾਂ ਨੇ ਦੱਸਿਆ ਕਿ FIR ਦਰਜ ਹੋਣ ਤੋਂ ਬਾਅਦ ਮੁਲਜ਼ਮ ਅਧਿਕਾਰੀ ਫ਼ਰਾਰ ਹੈ ਅਤੇ ਉਸ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ। ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਕਾਨੂੰਨ ਅਨੁਸਾਰ ਕੀਤੀ ਜਾਵੇਗੀ