ਬਲਤੇਜ ਪੰਨੂ ਨੇ X ’ਤੇ ਪੋਸਟ ਸਾਂਝੀ ਕਰਦਿਆਂ ਜਤਾਈ ਖੁਸ਼ੀ, ਕਿਹਾ- ਮਾਨ ਸਰਕਾਰ ਦੀ ਮਿਹਨਤ ਅਤੇ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਲਗਨ ਸਦਕਾ ਮਿਲੀ ਇਹ ਕਾਮਯਾਬੀ
ਚੰਡੀਗੜ੍ਹ : ਪੰਜਾਬ ਲਈ ਮਾਣ ਅਤੇ ਖੁਸ਼ੀ ਵਾਲੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਅਨੰਦਪੁਰ ਸਾਹਿਬ ਨੂੰ ਰਾਸ਼ਟਰਪਤੀ ਵੱਲੋਂ ਪੰਜਾਬ ਦਾ ਪਹਿਲਾ ਸਾਫ਼-ਸੁਥਰਾ ਸ਼ਹਿਰ ਹੋਣ ਦਾ ਮਾਣ ਮਿਲਿਆ ਹੈ। ਇਸ ਪ੍ਰਾਪਤੀ ਨਾਲ ਜਿੱਥੇ ਸਮੁੱਚੇ ਪੰਜਾਬੀਆਂ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਹੀ ਸ੍ਰੀ ਅਨੰਦਪੁਰ ਸਾਹਿਬ ਦੇ ਵਸਨੀਕਾਂ ਲਈ ਵੀ ਇਹ ਬੇਹੱਦ ਮਾਣ ਵਾਲੀ ਗੱਲ ਹੈ।
ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਸਾਂਝੀ ਕਰਦਿਆਂ ਇਸ ਪ੍ਰਾਪਤੀ ’ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬੀਆਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਸਨੀਕਾਂ ਲਈ ਬੇਹੱਦ ਮਾਣ ਵਾਲਾ ਪਲ ਹੈ।
ਬਲਤੇਜ ਪੰਨੂ ਨੇ ਇਸ ਕਾਮਯਾਬੀ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਿਹਨਤ ਅਤੇ ਹਲਕੇ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਲਗਨ ਤੇ ਸਮਰਪਣ ਨੂੰ ਦਿੱਤਾ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਮਿਹਨਤ ਅਤੇ ਵਿਧਾਇਕ ਦੀ ਲਗਾਤਾਰ ਕੋਸ਼ਿਸ਼ਾਂ ਸਦਕਾ ਸ੍ਰੀ ਅਨੰਦਪੁਰ ਸਾਹਿਬ ਨੇ ਇਹ ਵਿਸ਼ੇਸ਼ ਉਪਲਬਧੀ ਹਾਸਲ ਕੀਤੀ ਹੈ। ਇਹ ਮਾਣ ਨਾ ਸਿਰਫ਼ ਸ਼ਹਿਰ ਲਈ, ਸਗੋਂ ਪੂਰੇ ਪੰਜਾਬ ਲਈ ਖੁਸ਼ੀ ਦਾ ਮੌਕਾ ਹੈ
