ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਨੂੰ ਕੁਚਲਿਆ, ਨੌਜਵਾਨ ਦਾ ਸਿਰ ਧੜ ਨਾਲੋਂ ਹੋਇਆ ਅਲੱਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਆ ਕਿ ਨੰਗਲ-ਸ਼੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ‘ਤੇ ਪਿੰਡ ਮਜਾਰਾ ਨੇੜੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਇੱਕ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਦਰਦਨਾਕ ਹਾਦਸੇ ਵਿੱਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ ਗਈ ਤੇ ਹਾਦਸਾ ਇੰਨਾ ਭਿਆਨਕ ਸੀ ਕੀ ਨੌਜਵਾਨ ਦਾ ਸਿਰ ਧੜ ਨਾਲੋਂ ਅਲੱਗ ਹੋ ਗਿਆ ਤੇ ਬੱਸ ਚਾਲਕ ਆਪਣੀ ਬੱਸ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ । ਤੁਹਾਨੂੰ ਦੱਸ ਦਈਏ ਕਿ ਅਕਸਰ ਪ੍ਰਾਈਵੇਟ ਬੱਸਾਂ ਵਾਲੇ ਗੰਗੂਵਾਲ ਅੱਡੇ ਤੋਂ ਸ੍ਰੀ ਅਨੰਦਪੁਰ ਸਾਹਿਬ ਬੱਸ ਅੱਡੇ ਤੱਕ ਬਹੁਤ ਤੇਜ਼ ਰਫ਼ਤਾਰ ਨਾਲ ਅੰਨ੍ਹੇਵਾਹ ਬੱਸ ਭਜਾਉਂਦੇ ਨੇ ਤੇ ਹਾਦਸੇ ਦਾ ਵੱਡਾ ਕਰਨ ਬਣਦੇ ਨੇ | ਪੁਲਿਸ ਮੌਕੇ ਤੇ ਪਹੁੰਚ ਗਈ ਆ ਤੇ ਲਾਸ਼ ਨੂੰ ਕਬਜੇ ਚ’ ਲੈਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਹੈ

Tags :