ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼

4 ਤੋਂ 6 ਦਸੰਬਰ ਤੱਕ ਹੋਣਗੇ ਸੂਬਾ ਪੱਧਰੀ ਸਮਾਗਮ, ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਵਿਚਾਰ-ਚਰਚਾ

ਸ੍ਰੀ ਖੁਰਾਲਗੜ੍ਹ ਸਾਹਿਬ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4 ਤੋਂ 6 ਦਸੰਬਰ ਤੱਕ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਨੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨਾਲ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਏ.ਡੀ.ਸੀ. ਰਾਕੇਸ਼ ਕੁਮਾਰ ਮੀਣਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

4 ਤੋਂ 6 ਦਸੰਬਰ ਤੱਕ ਹੋਣਗੇ ਸੂਬਾ ਪੱਧਰੀ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਮਾਗਮ ਵਾਲੀ ਥਾਂ ‘ਤੇ ਪ੍ਰਬੰਧਾਂ, ਆਵਾਜਾਈ, ਸੁਰੱਖਿਆ ਅਤੇ ਸੰਗਤਾਂ ਦੀ ਸਹੂਲਤ ਨਾਲ ਜੁੜੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਡਿਪਟੀ ਸਪੀਕਰ ਨੇ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਅਧਿਕਾਰੀਆਂ ਨੇ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ