ਬੱਸ ਹਾਦਸੇ ਵਿੱਚ ਹੁਣ ਤੱਕ 8 ਲੋਕਾਂ ਦੀ ਹੋਈ ਮੌਤ, 11 ਜ਼ਖਮੀ

ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮਾਰਗ ਤੇ ਇਕ ਨਿੱਜੀ ਕੰਪਨੀ ਦੀ ਬੱਸ ਨਹਿਰ ਵਿਚ ਡਿੱਗ ਗਈ। ਐਨਡੀਆਰਐਫ ਦੀਆਂ ਟੀਮਾਂ ਦੀ ਮੱਦਦ ਨਾਲ ਨਹਿਰ ਵਿਚ ਰੁੜ੍ਹੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਆਈਏਐਸ ਨੇ ਦੱਸਿਆ ਕਿ ਹੁਣ ਤੱਕ 8 ਯਾਤਰੀਆ ਦੀ ਮੌਤ ਹੋ ਚੁੱਕੀ ਹੈ ਜਦਿਕ 11 ਲੋਕ ਜਖਮੀ ਹੋਏ ਹਨ।

ਮ੍ਰਿਤਕਾਂ ਵਿਚੋਂ 5 ਦੀ ਪਹਿਚਾਣ ਹੋ ਗਈ ਹੈ। ਮ੍ਰਿਤਕਾਂ ਵਿਚੋਂ 5 ਔਰਤਾਂ ਹਨ। ਮ੍ਰਿਤਕਾਂ ਦੀਆਂ ਦੇਹਾਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੀਆਂ ਗਈਆਂ ਹਨ।

Tags :