ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸਾਰੇ ਦੋਸ਼ੀ ਅੱਜ ਮਾਨਸਾ ਕੋਰਟ ਵਿੱਚ ਹੋਣਗੇ ਪੇਸ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਹੁਣ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਅਜੇ ਤੱਕ ਸਿੱਧੂ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ।  ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਉਸਦੇ ਮਾਪਿਆਂ ਵੱਲੋਂ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਸਿਵਾਏ ਤਰੀਕਾਂ ਦੇ ਕੁਝ ਨਹੀਂ ਮਿਲ ਰਿਹਾ ਹੈ।  

ਅਜਿਹੇ ‘ਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਪਿਛਲੇ ਕੁਝ ਮਹੀਨਿਆਂ ਤੋਂ ਕਈ ਵਾਰ ਸੁਣਵਾਈਆਂ ਹੋ ਚੁੱਕੀਆਂ ਹਨ, ਜਿਸਤੋਂ ਬਾਅਦ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕਾਰਨ ਲਈ ਵੱਖ-ਵੱਖ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਪ੍ਰੋਟੈਕਸ਼ਨ ਵਾਰੰਟ ਜਾਰੀ ਕਰਕੇ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਅਦਾਲਤ ਵਿੱਚ ਸਾਰੇ ਦੋਸ਼ੀਆਂ ਨੂੰ ਪੇਸ਼ ਕੀਤਾ ਜਾਵੇਗਾ ।