ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਮੁਲਾਜ਼ਮ ਨੇ ਮੰਗੀ ਮੁਆਫੀ

Sidhu Moosewala News: ਝਾਰਖੰਡ ਦੇ ਜਮਸ਼ੇਦਪੁਰ ਦੇ ਇੱਕ ਪੁਲਿਸ ਮੁਲਾਜ਼ਮ ਦਾ ਵੀਡੀਓ ਕਾਫੀ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਲੜਕੇ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਬਾਈਕ ਤੇ ਤਸਵੀਰ ਚਿਪਕਾਈ ਸੀ। ਪੁਲਿਸ ਮੁਲਾਜ਼ਮ ਇੱਕ ਬਾਈਕ ਸਵਾਰ ਨੂੰ ਰੋਕਦਾ ਹੈ ਅਤੇ ਉਸਨੂੰ ਝਿੜਕਣਾ ਸ਼ੁਰੂ ਕਰ ਦਿੰਦਾ ਹੈ ਅਤੇ ਕਹਿੰਦਾ ਹੈ ਕਿ ਤੁਸੀਂ ਸਿੱਧੂ ਮੂਸੇਵਾਲਾ ਨੂੰ ਆਦਰਸ਼ ਮੰਨ ਰਹੇ ਹੋ,  ਜੋ ਕਿ ਅੱਤਵਾਦੀ ਹੈ।

ਇਸਦੇ ਨਾਲ ਹੀ ਪੁਲਿਸ ਮੁਲਾਜ਼ਮ ਉਸ ਲੜਕੇ ਨੂੰ ਬਿਨਾਂ ਹੈਲਮੇਟ ਦੇ ਬਾਈਕ ਚਲਾਉਣ ‘ਤੇ ਵੀ ਝਿੜਕਦੇ ਨਜ਼ਰ ਆ ਰਹੇ ਸਨ। ਪਰ ਇਸਤੋਂ ਬਾਅਦ ਝਾਰਖੰਡ ਦੇ ਜਮਸ਼ੇਦਪੁਰ ‘ਚ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਅਧਿਕਾਰੀ ਨੇ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਹ ਮੂਸੇਵਾਲਾ ਦੇ ਪਿਛੋਕੜ ਤੋਂ ਅਣਜਾਣ ਸਨ ਪਰ ਹੁਣ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਸਿੱਧੂ ਇੱਕ ਮਹਾਨ ਆਤਮਾ ਸੀ। ਅਧਿਕਾਰੀ ਨੇ ਮੂਸੇਵਾਲਾ ਦੇ ਮਾਪਿਆਂ ਤੋਂ ਵੀ ਮੁਆਫੀ ਮੰਗ ਲਈ ਹੈ।