ਮਾਨਕਿਰਤ ਔਲਖ ਦੇ ਪਹੁੰਚਣ ਤੋਂ ਪਹਿਲਾ ਹੀ ਸੋਹਾਣਾ ਕਬੱਡੀ ਕੱਪ ਦੌਰਾਨ ਚਲੀਆਂ ਗੋਲੀਆਂ

ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਮੰਦਭਾਗੀ ਖ਼ਬਰ ਮੋਹਾਲੀ ਦੇ ਸੋਹਾਣਾ ਪਿੰਡ ਤੋਂ ਆ ਰਹੀ ਹੈ, ਜਿੱਥੇ ਚੱਲ ਰਹੇ ਕਬੱਡੀ ਕੱਪ ਦੌਰਾਨ ਗੋਲੀਆਂ ਚੱਲਣ ਦੀ ਘਟਨਾ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ, ਇਸ ਫਾਇਰਿੰਗ ਵਿੱਚ ਇੱਕ ਕਬੱਡੀ ਖਿਡਾਰੀ ਤੇ ਪਰਮੋਟਰ ਰਾਣਾ ਬਲਾਂਚੌਰੀਆ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਹ ਕੱਪ ਕਾਫੀ ਵੱਡੇ ਪੱਧਰ ‘ਤੇ ਕਰਵਾਇਆ ਜਾ ਰਿਹਾ ਸੀ, ਜਿਸ ਵਿੱਚ ਪੰਜਾਬੀ ਗਾਇਕ ਮਾਨਕਿਰਤ ਔਲਖ ਨੇ ਵੀ ਸ਼ਿਰਕਤ ਕਰਨੀ ਸੀ

ਚਸ਼ਮਦੀਦਾਂ ਅਨੁਸਾਰ, ਗੋਲੀਬਾਰੀ ਦੀ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਬਲੈਰੋ ਗੱਡੀ ਵਿੱਚ ਸਵਾਰ ਹੋ ਕੇ ਕਰੀਬ 6 ਨੌਜਵਾਨ ਆਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਅਚਾਨਕ ਹੋਈ ਇਸ ਘਟਨਾ ਨਾਲ ਖੇਡ ਮੈਦਾਨ ਵਿੱਚ ਭਾਜੜ ਮਚ ਗਈ। ਜ਼ਖਮੀ ਹੋਏ ਕਬੱਡੀ ਖਿਡਾਰੀ ਰਾਣਾ ਬਲਾਂਚੌਰੀਆ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਨੇ ਖੇਡ ਜਗਤ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ

#RanaBalachauria #RanaBalachaur #SohanaKabbadiCup #SohanaKabbadiCupNews