ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ ਛਾਤੀ ‘ਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਬੀਤੀ ਸ਼ਾਮ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸੋਨੀਆ ਗਾਂਧੀ 76 ਸਾਲ ਦੇ ਹਨ ਅਤੇ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਸੰਸਦ ਮੈਂਬਰ ਹਨ। ਇਸ ਸਾਲ ਇਹ ਤੀਜੀ ਵਾਰ ਹੈ ਜਦੋਂ ਸੋਨੀਆ ਗਾਂਧੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਨਵਰੀ ‘ਚ ਉਨ੍ਹਾਂ ਨੂੰ ਵਾਇਰਲ ਬੁਖਾਰ ਅਤੇ ਛਾਤੀ ‘ਚ ਇਨਫੈਕਸ਼ਨ ਦੇ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਮਾਰਚ ਵਿੱਚ, ਉਨ੍ਹਾਂ ਨੂੰ ਬ੍ਰੌਨਕਾਈਟਿਸ ਅਤੇ ਬੁਖਾਰ ਕਾਰਨ ਦੁਬਾਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
