ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦਿਹਾਤੀ ਦਾ SSP ਸਸਪੈਂਡ

ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਅੱਜ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਅਤੇ ਸਖਤ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਤੁਰੰਤ ਅਸਰ ਨਾਲ ਸਸਪੈਂਡ ਕਰ ਦਿੱਤਾ ਹੈ।

ਇਹ ਐਕਸ਼ਨ ਗੈਂਗਸਟਰਾਂ ਅਤੇ ਅਪਰਾਧੀ ਤੱਤਾਂ ਦੇ ਖ਼ਿਲਾਫ਼ ਲਗਾਤਾਰ ਨਾਕਾਮ ਰਹੀ ਕਾਰਵਾਈ ਨੂੰ ਦੇਖਦੇ ਹੋਏ ਲਿਆ ਗਿਆ ਹੈ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ SSP ਵੱਲੋਂ ਗੈਂਗਸਟਰਾਂ ‘ਤੇ ਕਾਰਵਾਈ ਨਾ ਹੋਣ ਅਤੇ ਖੁਫੀਆ ਜਾਣਕਾਰੀ ਦੇ ਬਾਵਜੂਦ ਠੋਸ ਕਦਮ ਨਾ ਚੁੱਕਣ ਨੂੰ ਗੰਭੀਰ ਲਾਪਰਵਾਹੀ ਮੰਨਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ —
“ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੋ ਅਫਸਰ ਆਪਣਾ ਫਰਜ ਢੰਗ ਨਾਲ ਨਹੀਂ ਨਿਭਾਉਂਦੇ, ਉਹਨਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੀ ਸ਼ਾਂਤੀ ਅਤੇ ਸੁਖ-ਚੈਨ ਸਾਡੇ ਲਈ ਸਭ ਤੋਂ ਵੱਡੀ ਤਰਜੀਹ ਹੈ।”

ਸਰਕਾਰ ਦਾ ਇਹ ਕਦਮ ਸਪਸ਼ਟ ਸੰਦੇਸ਼ ਦੇ ਰਿਹਾ ਹੈ ਕਿ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਹੁਣ ਬਿਨਾਂ ਕਿਸੇ ਦਬਾਅ ਅਤੇ ਤਰਸ ਦੇ ਢੰਗ ਨਾਲ ਕੜੀ ਕਾਰਵਾਈ ਜਾਰੀ ਰਹੇਗੀ

#SSPManinderSinghSuspended #LatestNews #AmritsarNews #Punjab #Breakingnews